ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਿਖੇ ਭਾਈ ਸਾਹਿਬ ਸਿੰਘ ਜੀ ਮਾਰਕੰਡੇ ਵਾਲਿਆਂ ਨਾਲ ਵਿਸ਼ੇਸ਼ ਮਿਲਣੀ
ਅੱਜ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਵਿਖੇ ਪ੍ਰਸਿੱਧ ਵਿਦਵਾਨ ਅਤੇ ਗੁਰਬਾਣੀ ਵਿਆਕਰਣ ਦੇ ਗਿਆਤਾ ਭਾਈ ਸਾਹਿਬ ਸਿੰਘ ਜੀ ਮਾਰਕੰਡੇ ਵਾਲੇ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਭਾਈ ਸਾਹਿਬ ਸਿੰਘ ਜੀ ਨੇ ਗੁਰਬਾਣੀ, ਗੁਰਬਾਣੀ ਵਿਆਕਰਣ ਅਤੇ ਆਪਣੇ ਨਿੱਜੀ ਤਜ਼ਰਬਿਆਂ ਬਾਰੇ ਵਿਦਿਆਰਥੀਆਂ ਨੂੰ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰਬਾਣੀ ਨੂੰ ਸਮਝਣ ਅਤੇ ਵਿਚਾਰਨ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਭਾਈ ਸਾਹਿਬ ਜੀ ਨੇ ਬੜੇ ਸਰਲ ਅਤੇ ਵਿਸਥਾਰਪੂਰਵਕ ਢੰਗ ਨਾਲ ਜਵਾਬ ਦਿੱਤੇ।
ਇਸੇ ਮੌਕੇ ਕਾਲਜ ਦੇ ਚੇਅਰਮੈਨ ਰਾਣਾ ਇੰਦਰਜੀਤ ਸਿੰਘ ਜੀ ਨੇ ਭਾਈ ਸਾਹਿਬ ਸਿੰਘ ਜੀ ਦਾ ਕਾਲਜ ਪਹੁੰਚਣ ਅਤੇ ਵਿਦਿਆਰਥੀਆਂ ਨਾਲ ਆਪਣਾ ਕੀਮਤੀ ਗਿਆਨ ਸਾਂਝਾ ਕਰਨ ਲਈ ਧੰਨਵਾਦ ਕੀਤਾ। ਕਾਲਜ ਵੱਲੋਂ ਭਾਈ ਸਾਹਿਬ ਸਿੰਘ ਜੀ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
ਇਹ ਮਿਲਣੀ ਵਿਦਿਆਰਥੀਆਂ ਲਈ ਗਿਆਨਵਰਧਕ ਅਤੇ ਪ੍ਰੇਰਣਾਦਾਇਕ ਰਹੀ |