ਯੂਰਪ ਫੇਰੀ ਤੋਂ ਬਾਅਦ ਭਾਈ ਸਰਬਜੀਤ ਸਿੰਘ ਧੂੰਦਾ ਜੀ ਵੱਲੋਂ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ।
ਇਸ ਮੌਕੇ ਭਾਈ ਸਾਹਿਬ ਨੇ ਵਿਦਿਆਰਥੀਆਂ ਨਾਲ ਗੁਰਮਤਿ, ਸਿੱਖੀ ਜੀਵਨ, ਗੁਰਬਾਣੀ, ਸਿੱਖ ਇਤਿਹਾਸ ਅਤੇ ਨੌਜਵਾਨ ਪੀੜ੍ਹੀ ਦੀ ਜ਼ਿੰਮੇਵਾਰੀ ਬਾਰੇ ਵਿਚਾਰ ਸਾਂਝੇ ਕੀਤੇ। ਯੂਰਪ ਵਿੱਚ ਸਿੱਖ ਸੰਗਤ ਨਾਲ ਹੋਏ ਵਿਚਾਰ-ਵਟਾਂਦਰੇ ਅਤੇ ਉੱਥੋਂ ਦੇ ਤਜਰਬਿਆਂ ਦੇ ਸੰਦਰਭ ਵਿੱਚ ਵੀ ਵਿਦਿਆਰਥੀਆਂ ਨਾਲ ਕਈ ਅਹਿਮ ਗੱਲਾਂ ਸਾਂਝੀਆਂ ਕੀਤੀਆਂ ਗਈਆਂ।
ਅਜਿਹੀਆਂ ਗੱਲਬਾਤਾਂ ਦਾ ਮਕਸਦ ਵਿਦਿਆਰਥੀਆਂ ਨੂੰ ਗੁਰਮਤਿ ਦੀ ਵਿਚਾਰਧਾਰਾ ਨਾਲ ਜੋੜਨਾ, ਸਵਾਲ ਕਰਨ ਦੀ ਭਾਵਨਾ ਪੈਦਾ ਕਰਨਾ ਅਤੇ ਸਿੱਖੀ ਨੂੰ ਸਮਝ ਕੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।
ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਲੁਧਿਆਣਾ
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ॥








