27 ਸਿਤੰਬਰ ਦਿਨ ਸ਼ਨੀਵਾਰ ਨੂੰ ਪਿੰਡ ਕਿਲਚੇ ਜ਼ਿਲਾ ਫਿਰੋਜ਼ਪੁਰ ਜਿਥੇ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਵਲੋਂ ਪੱਕੇ ਤੌਰ ਤੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਰਾਹਤ ਕੈਂਪ ਲੱਗਿਆ ਹੋਇਆ ਹੈ ਉਥੇ ਦੂਜੀ ਵਾਰ ਮੈਡੀਕਲ ਕੈਂਪ ਲਾਇਆ ਗਿਆ।ਇਸ ਕੈਂਪ ਵਿੱਚ ਉਚੇਚੇ ਤੌਰ ਤੇ ਡੀ ਐਮ ਸੀ ਹਸਪਤਾਲ ਲੁਧਿਆਣਾ ਤੋਂ ਡਾਕਟਰਾਂ ਦੀ ਟੀਮ ਪਹੁੰਚੀ ਅਤੇ ਸਾਰੇ ਪਿੰਡ ਵਾਸੀਆਂ ਦਾ ਚੈੱਕ ਅੱਪ ਕੀਤਾ ਅਤੇ ਲੋੜੀਂਦੀਆਂ ਦਵਾਈਆਂ ਫ੍ਰੀ ਦਿਤੀਆਂ। ਇਥੇ ਲਗਭਗ ਇਕ ਮਹੀਨੇ ਤੋਂ ਲੰਗਰ ਵੀ ਚੱਲ ਰਿਹਾ ਹੈ ਅਤੇ ਹੋਰ ਵੀ ਲੋੜਾਂ ਪੂਰੀਆਂ ਕਰਨ ਦਾ ਯਤਨ ਕੀਤਾ ਜਾਂਦਾ ਹੈ। ਅਗਲੇ ਕੁਝ ਦਿਨਾਂ ਵਿੱਚ ਪਿੰਡ ਵਾਸੀਆਂ ਲਈ ਕਣਕ ਦੀ ਬਿਜਾਈ ਲਈ ਬੀਜ, ਖਾਦ ਅਤੇ ਡੀਜ਼ਲ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪਿੰਡ ਦੇ ਗ੍ਰੰਥੀ ਸਿੰਘ ਜੀ (ਦੋ ਪਰਵਾਰ) ਅਤੇ ਬੇਜ਼ਮੀਨੇ ਮਜ਼ਦੂਰ ਗਰੀਬ ਪਰਵਾਰਾਂ ਨੂੰ ਵੀ ਸਹਾਇਤਾ ਕੀਤੀ ਜਾਣੀ ਹੈ। ਆਪ ਸਾਰਿਆਂ ਨੂੰ ਸਹਿਯੋਗ ਲਈ ਬੇਨਤੀ ਹੈ।